ਸਰਹੱਦੀ ਖੇਤਰ ਅੰਦਰ ਅੱਜ ਦੂਜੇ ਦਿਨ ਵੀ ਡਰੋਨ ਦੀ ਮਦਦ ਨਾਲ ਸਰਚ ਅਭਿਆਨ ਜਾਰੀ
Thursday, Aug 29, 2024 - 03:10 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਬੀਤੀ ਦਿਨੀ ਸਰਹੱਦੀ ਪਿੰਡ ਪਿੰਡ ਛੌੜੀਆ ਵਿਖੇ ਤਿੰਨ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਤੋਂ ਬਾਅਦ ਪੁਲਸ ਵੱਲੋਂ ਬੀ.ਐੱਸ.ਐੱਫ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਰਚ ਅਭਿਆਨ ਤਹਿਤ ਅੱਜ ਮੁੜ ਡਰੋਨ ਦੀ ਮਦਦ ਨਾਲ ਸਰਚ ਅਭਿਆਨ ਚਲਾਇਆ ਗਿਆ। ਫਿਲਹਾਲ ਅਜੇ ਤੱਕ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਨਹੀਂ ਆਇਆ। ਇਸ ਮਾਮਲੇ ਸਬੰਧੀ ਕੋਈ ਵੀ ਸੁਰਾਗ ਨਹੀਂ ਮਿਲਿਆ ਹੈ, ਜਿਸ ਦੌਰਾਨ ਅੱਜ ਸਵੇਰੇ ਤੋਂ ਹੀ ਡੀ.ਐੱਸ.ਪੀ. ਦਿਹਾਤੀ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਪੰਜਾਬ ਪੁਲਸ ਦੀ ਵਿਸ਼ੇਸ਼ ਸੈਟੇਲਾਈਟ ਟੀਮ ਨੇ ਇਕ ਵਾਰ ਫਿਰ ਤੋਂ ਡਰੋਨ ਰਾਹੀਂ ਇਲਾਕੇ ਦੀ ਜਾਂਚ ਕੀਤੀ। ਪੁਲਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਜੰਮੂ-ਕਸ਼ਮੀਰ ਸਰਹੱਦ ਤੱਕ ਦੇ ਇਲਾਕੇ ਅੰਦਰ ਵੀ ਸਰਚ ਅਭਿਆਨ ਵੀ ਚਲਾਇਆ ਗਿਆ । ਸਰਹੱਦ ਨਾਲ ਲੱਗਦੇ ਵੱਖ-ਵੱਖ ਪਿੰਡਾਂ 'ਚ ਤਿੰਨ ਥਾਣਿਆਂ ਦੇ ਜਵਾਨਾਂ ਤੋਂ ਇਲਾਵਾ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਕਮਾਂਡੋ ਅਤੇ ਘਾਤਕ ਕਮਾਂਡੋ ਅੱਜ ਦਿਨ ਭਰ ਸਰਹੱਦੀ ਖੇਤਰ 'ਚ ਗਸ਼ਤ ਕਰਦੇ ਰਹੇ, ਹਾਲਾਂਕਿ ਹੁਣ ਤੱਕ ਕੋਈ ਵੀ ਸ਼ੱਕੀ ਗਤੀਵਿਧੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਇਸ ਮੌਕੇ ਪੁਲਸ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਤਰ੍ਹਾਂ ਦੀ ਵੀ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦੇਵੇ ਤਾਂ ਉਸ ਦੀ ਸੂਚਨਾ ਤਰੁੰਤ ਆਪਣੇ ਨੇੜਲੇ ਪੁਲਸ ਸਟੇਸ਼ਨ ਵਿੱਚ ਦਿੱਤੀ ਜਾਵੇ, ਕਿਉਂਕਿ ਪੁਲਸ ਹਰ ਵੇਲੇ ਲੋਕਾਂ ਸੁਰੱਖਿਆ ਲਈ ਤਿਆਰ ਬਰ ਤਿਆਰ ਬੈਠੇ ਹੈ । ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਕਮਾਂਡੋ ਸਮੇਤ ਸਪੈਸ਼ਲ ਫੋਰਸਾਂ ਦੇ ਜਵਾਨ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8