ਸਰਹੱਦੀ ਇਲਾਕੇ ''ਚ ਡਰੋਨ ਦੇਖੇ ਜਾਣ ਮਗਰੋਂ ਹਰਕਤ ''ਚ ਆਈ ਪੁਲਸ, bsf ਨਾਲ ਮਿਲ ਕੇ ਚਲਾਇਆ ਸਰਚ ਆਪ੍ਰੇਸ਼ਨ

Wednesday, Jan 29, 2025 - 01:07 AM (IST)

ਸਰਹੱਦੀ ਇਲਾਕੇ ''ਚ ਡਰੋਨ ਦੇਖੇ ਜਾਣ ਮਗਰੋਂ ਹਰਕਤ ''ਚ ਆਈ ਪੁਲਸ, bsf ਨਾਲ ਮਿਲ ਕੇ ਚਲਾਇਆ ਸਰਚ ਆਪ੍ਰੇਸ਼ਨ

ਦੀਨਾਨਗਰ (ਗੋਰਾਇਆ)- ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਕਈ ਨਸ਼ੀਲੇ ਪਦਾਰਥ ਅਤੇ ਹੋਰ ਗੈਰ ਕਾਨੂੰਨੀ ਵਸਤੂਆਂ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਸਰਹੱਦ 'ਤੇ ਤਾਇਨਾਤ ਜਵਾਨਾਂ ਵੱਲੋਂ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। 

PunjabKesari

ਇਸੇ ਤਹਿਤ ਪਿਛਲੇ ਦਿਨੀਂ ਬਮਿਆਲ ਸੈਕਟਰ ਦੇ ਇਲਾਕੇ ਅੰਦਰ ਡਰੋਨ ਦੀ ਹਰਕਤ ਵੇਖਣ ਨੂੰ ਮਿਲੀ ਸੀ, ਜਿਸ ਨੂੰ ਲੈ ਕੇ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਤੌਰ 'ਤੇ ਰਾਵੀ ਦਰਿਆ ਦੇ ਨੇੜਲੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ।

PunjabKesari

ਇਸ ਮੌਕੇ ਥਾਣਾ ਮੁਖੀ ਬਹਿਰਾਮਪੁਰ ਉਂਕਾਰ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਦੇ ਨੇੜਲੇ ਇਲਾਕੇ ਮਕੌੜਾ, ਮਰਾੜਾ, ਭਰਿਆਲ, ਤੂਰ, ਲਸਿਆਣ ਸਮੇਤ ਰਾਵੀ ਦਰਿਆ ਦੇ ਆਲੇ-ਦੁਆਲੇ ਪੁਲਸ ਅਤੇ ਬੀ.ਐੱਸ.ਐੱਫ਼. ਦੀਆਂ ਪਾਰਟੀਆਂ ਨਾਲ ਸਾਂਝੇ ਤੌਰ 'ਤੇ ਚੈਕਿੰਗ ਕੀਤੀ ਗਈ ਹੈ।

PunjabKesari

ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਜਾਂ ਫਿਰ ਕੋਈ ਸ਼ੱਕੀ ਵਿਅਕਤੀ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਇਲਾਕੇ ਅੰਦਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਨਾ ਮੰਨਣ 'ਤੇ ਹੋਵੇਗੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170


author

Harpreet SIngh

Content Editor

Related News