ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
Wednesday, Jan 22, 2025 - 03:59 AM (IST)
ਦੀਨਾਨਗਰ (ਗੋਰਾਇਆ)- ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਜਿੱਥੇ ਪੂਰੇ ਪੰਜਾਬ ਅੰਦਰ ਪੁਲਸ ਵੱਲੋ ਚੌਕਸੀ ਵਧਾਈ ਗਈ ਹੈ ਉਥੇ ਹੀ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਮਾਯਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਹੱਦੀ ਖੇਤਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੀਨਾਨਗਰ ਬਹਿਰਾਮਪੁਰ ਅਤੇ ਦੌਰਾਗਲਾ ਪੁਲਸ ਵੱਲੋਂ ਗੁੱਜਰਾਂ ਦੇ ਡੇਰਿਆਂ ਦੀ ਛਾਣਬੀਣ ਕੀਤੀ ਗਈ।
ਇਸ ਤੋਂ ਇਲਾਵਾ ਪੁਲਸ ਵੱਲੋਂ ਰਾਵੀ ਦਰਿਆ ਦੇ ਇਲਾਕੇ ਅੰਦਰ ਡੇਰਿਆਂ ਦੀ ਚੈਕਿੰਗ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀਆ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਇਲਾਕੇ ਸ਼ੱਕੀ ਵਿਅਕਤੀ 'ਤੇ ਤਿੱਖੀ ਨਜ਼ਰ ਨੂੰ ਲੈ ਰਾਵੀ ਦਰਿਆ ਦੇ ਨੇੜਲੇ ਇਲਾਕੇ ਮਕੌੜਾ, ਮਰਾੜਾ, ਬਾਹਮਣੀ, ਝਬਕਰਾ ਅਤੇ ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਸੇ ਪਿੰਡਾਂ ਦੀ ਪੁਲਸ ਪਾਰਟੀ ਨਾਲ ਚੈਕਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਜਾਂ ਫਿਰ ਕੋਈ ਸ਼ੱਕੀ ਵਿਅਕਤੀ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਇਲਾਕੇ ਅੰਦਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਥਾਣਾ ਮੁਖੀ ਦੀਨਾਨਗਰ ਅਜਵਿੰਦਰ ਸਿੰਘ ਥਾਣਾ ਮੁਖੀ ਬਹਿਰਾਮਪੁਰ ਉਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e