ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਦੂਸਰੀ ਵਾਰ ਬੇਰੰਗ ਪਰਤੇ ਭਾਈ ਮੰਡ

Thursday, Aug 10, 2023 - 11:28 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਦੂਸਰੀ ਵਾਰ ਬੇਰੰਗ ਪਰਤੇ ਭਾਈ ਮੰਡ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਪਹੁੰਚੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ 2 ਘੰਟੇ ਦੇ ਕਰੀਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇੰਤਜ਼ਾਰ ਕਰਨ ਮਗਰੋਂ ਵਾਪਸ ਮੁੜਨਾ ਪਿਆ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਉਹ ਦੂਸਰੀ ਵਾਰ ਸ਼ੁੱਧ ਭਾਵਨਾ ਨਾਲ ਪੰਥਕ ਏਕਤਾ ਦਾ ਮੁੱਢ ਬੰਨਣ ਵਾਸਤੇ, ਆਪਣੇ ਹਮਰੁਤਬਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਗੁਰੂ ਜੁਗਤ ਵਿਚ ਬੈਠਣ ਵਾਸਤੇ ਦੋ ਵਾਰ ਇੱਥੇ ਆ ਚੁੱਕੇ ਹਾਂ ਅਤੇ ਉਨ੍ਹਾਂ ਵੱਲੋਂ 2-2 ਘੰਟੇ ਪਹਿਲਾਂ 29 ਜੁਲਾਈ ਅਤੇ ਬੀਤੇ ਦਿਨ ਫਿਰ ਦੂਸਰੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਹਰਗੋਬਿੰਦ ਸਾਹਿਬ ਦੇ ਚਰਨਾਂ ਵਿਚ ਬੈਠਕੇ ਉਡੀਕ ਕੀਤੀ ਗਈ ਹੈ। ਭਾਈ ਮੰਡ ਨੇ ਕਿਹਾ ਕਿ ਦੋਹਾਂ ਮੌਕਿਆਂ ’ਤੇ ਗਿਆਨੀ ਰਘਬੀਰ ਸਿੰਘ ਨਹੀਂ ਪਹੁੰਚੇ।

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਇਹ ਵਾਹਿਗੁਰੂ ਜਾਣਦਾ ਹੈ ਜਾਂ ਗਿਆਨੀ ਰਘਬੀਰ ਸਿੰਘ ਦੱਸ ਸਕਦੇ ਹਨ ਕਿ ਉਹ ਪੰਥਕ ਏਕਤਾ ਦੀ ਮੁਹਿੰਮ ਨੂੰ ਆਰੰਭ ਕਰਨ ਵਾਲੇ ਉਦਮ ’ਤੇ ਕਿਉਂ ਪਾਸਾ ਵੱਟ ਰਹੇ ਹਨ। ਭਾਈ ਮੰਡ ਨੇ ਇਹ ਵੀ ਕਿਹਾ ਕਿ ਸ਼ਾਇਦ ਉਨ੍ਹਾਂ ’ਤੇ ਕਿਸੇ ਦਾ ਦਬਾਅ ਹੈ ਜਾਂ ਉਹ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਪੰਥ ਦੀ ਹੋ ਰਹੀ ਬਰਬਾਦੀ ਨੂੰ ਅੱਖੋਂ ਪਰੋਖੇ ਕਰ ਕੇ ਏਕਤਾ ਦੇ ਰਸਤੇ ’ਤੇ ਜਾਣ ਬੁੱਝ ਕੇ ਨਹੀਂ ਤੁਰਨਾ ਚਾਹੁੰਦੇ ਹਨ। ਇਸ ਮੌਕੇ ਭਾਈ ਸਤਨਾਮ ਸਿੰਘ ਮਨਾਵਾਂ ਭਾਈ ਜਰਨੈਲ ਸਿੰਘ ਸਖੀਰਾ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News