ਗੇਟ ਹਕੀਮਾ ਇਲਾਕੇ ’ਚ ਸੁਰੱਖਿਆ ਪ੍ਰਬੰਧ ਚੌਕਸ, ਸਪੈਸ਼ਲ ਨਾਕਾਬੰਦੀ ਕਰ ਵਾਹਨਾਂ ਦੀ ਕੀਤੀ ਚੈਕਿੰਗ
Sunday, May 19, 2024 - 06:01 PM (IST)
ਅੰਮ੍ਰਿਤਸਰ (ਸੰਜੀਵ)- ਲੋਕ ਸਭਾ ਚੋਣਾਂ-2024 ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿਚ ਆਪਣਾ ਪੂਰਾ ਜ਼ੋਰ ਲਾ ਰਹੀਆਂ ਹਨ, ਉਥੇ ਹੀ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਨੇ ਵੀ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਹੋਏ ਹਨ। ਥਾਣਾ ਗੇਟ ਹਕੀਮਾ ਇਲਾਕੇ ਵਿਚ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅਪ ਵੀ ਕੀਤਾ ਗਿਆ। ਥਾਣਾ ਗੇਟ ਹਕੀਮਾ ਦੇ ਇੰਚਾਰਜ ਸਬ-ਇੰਸਪੈਕਟਰ ਸਤਨਾਮ ਸਿੰਘ ਤੇ ਇੰਚਾਰਜ ਏ. ਐੱਸ. ਆਈ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਨਾਕੇ ਲਾਏ ਗਏ ਅਤੇ ਹਰ ਆਉਣ ਜਾਣ ਵਾਲੇ ਵਾਹਨਾਂ ਨੂੰ ਲੈ ਕੇ ਰੋਕ ਕੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਲੋਕਾਂ ਦੀਆਂ ਵਧਣਗੀਆਂ ਮੁਸ਼ਕਿਲਾਂ, ਤਾਪਮਾਨ ਪੁੱਜਿਆ 45 ਡਿਗਰੀ, ਜਾਣੋ ਆਉਣ ਵਾਲੇ 7 ਦਿਨਾਂ ਦੀ ਵੱਡੀ ਅਪਡੇਟ
ਥਾਣਾ ਇੰਚਾਰਜ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਖੇਤਰ ਵਿਚ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਇਲਾਕੇ ਦੇ ਹਿਸਟਰੀ ਸ਼ੀਟਰਾਂ ਨਾਲ-ਨਾਲ ਅਪਰਾਧਿਕ ਲੋਕਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਗੁਜ਼ਾਇਸ਼ ਨਹੀਂ ਹੈ ਅਤੇ ਪੁਲਸ ਚੋਣਾਂ ਨੂੰ ਮੱਦੇਨਜ਼ਰ ਰੱਖ ਕੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8