ਬੀਜ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ, ਰੰਧਾਵਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

05/28/2020 5:38:10 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)-ਅਕਾਲੀ ਦਲ ਪਾਰਟੀ ਦੇ ਨੇਤਾ ਬ੍ਰਿਕਰਮਜੀਤ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਇਕ ਬੀਜ ਘਪਲੇ ਦਾ ਖੁਲਾਸਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ 'ਚ ਚੱਲ ਰਹੀ ਇਕ ਬੀਜ ਫੈਕਟਰੀ 'ਤੇ ਦੋਸ਼ ਲਾਇਆ ਸੀ ਕਿ ਇਹ ਫੈਕਟਰੀ ਝੋਨੇ ਦਾ ਜਾਅਲੀ ਬੀਜ ਵੇਚ ਰਹੀ ਹੈ। ਬਿਕ੍ਰਮਜੀਤ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਵੀ ਮਿਲੀਭੁਗਤ ਦਾ ਦੋਸ਼ ਲਾਇਆ ਸੀ ਅਤੇ ਇਸ ਘਪਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਸੀ। ਅੱਜ ਪੂਰੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਇਸ ਘਪਲੇ ਦੀ ਜਾਂਚ ਲਈ ਕਹਿ ਰਹੇ ਹਨ। ਇਸ ਦੇ ਕਾਰਨ ਅੱਜ ਗੁਰਦਾਸਪੁਰ 'ਚ ਸ਼੍ਰੋਮਣੀ ਅਕਾਲੀ ਦਲ ਜ਼ਿਲੇ ਦੇ ਡਿਪਟੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸਫਾਕ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲਖਬੀਰ ਸਿੰਘ ਲੋਧੀਨੰਗਲ ਵਿਧਾਇਕ ਬਟਾਲਾ, ਰਵੀਕਰਨ ਸਿੰਘ ਕਾਹਲੋ ਸਮੇਤ ਸਮੁੱਚੀ ਲੀਡਰਸ਼ਿਪ ਉੱਥੇ ਪਹੁੰਚੀ।

ਇਸ ਮੌਕੇ 'ਤੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਮਾਝਾ ਜ਼ੋਨ ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਨੇ ਦੱਸਿਆ ਕਿ ਬੀਜ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਕਾਂਗਰਸ ਦੇ ਮੰਤਰੀਆਂ ਨੇ ਕਿਸਾਨਾਂ ਦੇ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਇਸ ਘਪਲੇ ਦੀ ਜਾਂਚ ਨੂੰ ਲੈ ਕੇ ਪੂਰੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਇਸ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਹੈ ਕਿ ਜਦੋਂ ਤੱਕ ਸੁਖਜਿੰਦਰ ਸਿੰਘ ਰੰਧਾਵਾ ਮੰਤਰੀ ਹੈ ਤਾਂ ਇਸ ਘਪਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਅਤੇ ਉਸ 'ਤੇ ਮਾਮਲਾ ਦਰਜ ਕਰਨ।ਇਸ ਦੇ ਨਾਲ-ਨਾਲ ਲੱਕੀ ਢਿੱਲੋ 'ਤੇ ਵੀ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ-- ਬੀਜ ਘੁਟਾਲਾ ਮਾਮਲੇ 'ਚ ਮਜੀਠੀਆ ਨੇ ਰੰਧਾਵਾ ਘੇਰਿਆ, ਫੈਕਟਰੀ ਮਾਲਕ ਨਾਲ ਜਾਰੀ ਕੀਤੀਆਂ ਤਸਵੀਰਾਂ
 

Iqbalkaur

This news is Content Editor Iqbalkaur