ਵਿਦੇਸ਼ ਭੇਜਣ ਦੇ ਨਾਂ ’ਤੇ 5.24 ਲੱਖ ਦੀ ਠੱਗੀ

Sunday, Sep 09, 2018 - 02:46 AM (IST)

ਅੰਮ੍ਰਿਤਸਰ,  (ਸੰਜੀਵ)-  ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਮੱਤੇਵਾਲ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ, ਬਚਿੱਤਰ ਸਿੰਘ, ਜਗਰੂੁਪ ਸਿੰਘ ਤੇ ਹਰਪਿੰਦਰ ਸਿੰਘ ਵਾਸੀ ਤਾਹਰਪੁਰ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਕੁਲਵੰਤ ਸਿੰਘ ਵਾਸੀ ਬੋਪਾਰਾਏ ਨੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਪਣੇ ਲਡ਼ਕੇ ਜਸਪਾਲ ਸਿੰਘ ਤੇ ਜਵਾਈ ਗੁਰਿੰਦਰ ਸਿੰਘ ਨੂੰ ਵਿਦੇਸ਼ ਭੇਜਣ ਲਈ ਉਕਤ ਦੋਸ਼ੀਆਂ ਨੂੰ 5.24 ਲੱਖ ਰੁਪਏ ਦੀ ਰਾਸ਼ੀ ਦਿੱਤੀ ਸੀ, ਦੋਸ਼ੀਆਂ ਨੇ ਨਾ ਤਾਂ ਉਸ ਦੇ ਲਡ਼ਕੇ ਤੇ ਜਵਾਈ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਨ੍ਹਾਂ ਨੇ ਉਕਤ ਰਕਮ ਵਾਪਸ ਕੀਤੀ। ਪੁਲਸ ਨੇ ਦਰਜ ਮਾਮਲੇ ’ਚ ਉਕਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


Related News