ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਹਲਕਾ ਅਜਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ''ਚ ਸ਼ਾਮਲ

12/08/2023 2:04:43 PM

ਗੁਰੂ ਕਾ ਬਾਗ (ਭੱਟੀ)- ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਰਤਨ ਸਿੰਘ ਅਜਨਾਲਾ ਦੇ ਨਿੱਜੀ ਸਹਾਇਕ ਅਤੇ ਪਿੰਡ ਗ੍ਰੰਥਗੜ੍ਹ ਦੇ ਲੰਮਾ ਸਮਾਂ ਸਰਪੰਚ ਰਹੇ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ ਭਾਈ ਜੋਰਾਵਰ ਸਿੰਘ ਅਜਨਾਲਾ ਤੇ ਜਥੇਦਾਰ ਮੁਖਤਾਰ ਸਿੰਘ ਸੂਫ਼ੀਆਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ- ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ

ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੇ ਕਾਂਗਰਸ ਤੇ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਇਨ੍ਹਾਂ ਪਾਰਟੀਆਂ ਵੱਲੋਂ ਲੋਕ ਹਿਤਾਂ ਦੇ ਕੰਮ ਕਰਨ ਦੀ ਬਜਾਏ ਪੰਜਾਬ ਨੂੰ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ ਤੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੁੰ ਪਾਰਟੀ 'ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan