ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੇ. ਸੀ. ਵੀਨੂੰਗੋਪਾਲ ਨਾਲ ਕੀਤੀ ਮੀਟਿੰਗ
Friday, Jan 24, 2025 - 11:45 AM (IST)
ਪਠਾਨਕੋਟ- ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਬਰਿੰਦਰਮੀਤ ਸਿੱਘ ਪਾਹੜਾ, ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਗਠਨ ਕੇ ਸੀ ਵੇਨੂੰਗੋਪਾਲ ਜੀ ਨਾਲ ਮੀਟਿੰਗ ਕਰਕੇ ਪੰਜ ਫ਼ਰਵਰੀ ਨੂੰ ਹੋ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰ ਪਹਿਲੂ 'ਤੇ ਬਾਰੀਕੀ ਨਾਲ ਚਰਚਾ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਇਸ ਉਪਰੰਤ ਗੱਲਬਾਤ ਕਰਦਿਆਂ ਰੰਧਾਵਾ ਤੇ ਸਰਕਾਰੀਆ ਨੇ ਕਿਹਾ ਕਿ ਭਾਜਪਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਦੇ ਲੋਕ ਇਸ ਸਰਕਾਰ ਦੀਆਂ ਪਿਛਲੇ ਦੱਸ ਸਾਲ ਦੀਆਂ ਨਿਕਾਮੀਆਂ ਤੋਂ ਵੀ ਚੰਗੀ ਤਰਾਂ ਵਾਕਫ਼ ਹਨ । ਇਸ ਲਈ ਕਾਂਗਰਸ ਦੇ ਪੱਖ ਵਿੱਚ ਵੱਡੀ ਗਿਣਤੀ ਵਿੱਚ ਲੋਕ ਫ਼ਤਵਾ ਦੇਣਗੇ ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8