50 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗ੍ਰਿਫ਼ਤਾਰ
Wednesday, Apr 03, 2024 - 06:26 PM (IST)
ਤਰਨਤਾਰਨ (ਰਮਨ)- ਸਿਵਲ ਹਸਪਤਾਲ ਤਰਨਤਰਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕੰਵਲਜੀਤ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਟੀਮ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤ ਕਰਤਾ ਹਿੰਦੀ ਅਖ਼ਬਾਰ ਦੇ ਪੱਤਰਕਾਰ ਧਰਮਵੀਰ ਸਿੰਘ ਮਲਹਾਰ ਜੋ ਸਿਵਲ ਹਸਪਤਾਲ ਵਿਖੇ ਬਤੌਰ ਠੇਕੇ 'ਤੇ ਕੰਟੀਨ ਚਲਾ ਰਹੇ ਸਨ, ਪਾਸੋਂ ਐੱਸ. ਐੱਮ. ਓ. ਵੱਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਵੱਲੋਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕੰਵਲਜੀਤ ਸਿੰਘ ਨੂੰ ਟਰੈਪ ਲਗਾਉਂਦੇ ਹੋਏ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8