ਕੌਮੀ ਮਾਰਗ ਨੇੜੇ ਜੰਗਲ ''ਚ ਗਲੀ-ਸੜੀ ਲਾਸ਼ ਮਿਲਣ ਨਾਲ ਸਨਸਨੀ, ਪੁਲਸ ਕਰ ਰਹੀ ਜਾਂਚ

Tuesday, Aug 25, 2026 - 04:21 PM (IST)

ਕੌਮੀ ਮਾਰਗ ਨੇੜੇ ਜੰਗਲ ''ਚ ਗਲੀ-ਸੜੀ ਲਾਸ਼ ਮਿਲਣ ਨਾਲ ਸਨਸਨੀ, ਪੁਲਸ ਕਰ ਰਹੀ ਜਾਂਚ

ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਥਾਣਾ ਡਮਟਾਲ ਦੇ ਅਧੀਨ ਕੌਮੀ ਮਾਰਗ ਨੇੜੇ ਜੰਗਲ 'ਚ ਗਲੀ-ਸੜੀ ਹਾਲਤ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਜੰਗਲ ਵਿੱਚੋਂ ਲੰਘ ਰਹੇ ਲੋਕਾਂ ਨੇ ਲਾਸ਼ ਪਈ ਦੇਖ ਕੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਕੀਤੀ। ਲਾਸ਼ ਦੀ ਹਾਲਤ ਕਾਫ਼ੀ ਜ਼ਿਆਦਾ ਗਲੀ-ਸੜੀ ਹੋਣ ਕਾਰਨ ਫਿਲਹਾਲ ਮ੍ਰਿਤਕ ਦੀ ਪਛਾਣ ਕਰਨਾ ਮੁਸ਼ਕਲ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

ਪੁਲਸ ਵੱਲੋਂ ਮਾਮਲੇ ਨਾਲ ਜੁੜੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਅਤੇ ਲਾਸ਼ ਇੱਥੇ ਕਿਵੇਂ ਪਹੁੰਚੀ। ਪੁਲਸ ਵੱਲੋਂ ਆਸ-ਪਾਸ ਦੇ ਇਲਾਕੇ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਲਾਸ਼ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਸਾਰੇ ਸੰਭਾਵਿਤ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shivani Bassan

Content Editor

Related News