43 ਸਾਲਾ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਮੌਤ ਦੇ ਕਾਰਨਾਂ ਦੀ ਜਾਂਚ ''ਚ ਜੁਟੀ ਪੁਲਸ
Sunday, May 31, 2026 - 10:23 AM (IST)
ਗੁਰਦਾਸਪੁਰ(ਹਰਮਨ)– ਗੁਰਦਾਸਪੁਰ ਦੇ ਹਰਦੋਛੰਨੀ ਰੋਡ ਸਥਿਤ ਸੁਖਜਿੰਦਰ ਕੈਂਪਸ ਦੇ ਨੇੜੇ ਐਤਵਾਰ ਸਵੇਰੇ ਇੱਕ 43 ਸਾਲਾ ਵਿਅਕਤੀ ਦੀ ਲਾਸ਼ ਉਸ ਦੇ ਮੋਟਰਸਾਈਕਲ ਕੋਲੋਂ ਭੇਦਭਰੀ ਹਾਲਤ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਉਪਰੰਤ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ ਅਤੇ ਥਾਣਾ ਸਦਰ ਦੇ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਸਵੇਰੇ ਕਰੀਬ 5 ਵਜੇ ਸੂਚਨਾ ਪ੍ਰਾਪਤ ਹੋਈ ਸੀ ਕਿ ਸੁਖਜਿੰਦਰ ਕੈਂਪਸ ਨੇੜੇ ਇੱਕ ਵਿਅਕਤੀ ਦੀ ਲਾਸ਼ ਅਤੇ ਮੋਟਰਸਾਈਕਲ ਪਿਆ ਹੋਇਆ ਹੈ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਮ੍ਰਿਤਕ ਦੀ ਪਛਾਣ ਗੁਰਦਾਸਪੁਰ ਦੇ ਮੁਹੱਲਾ ਪ੍ਰੇਮ ਨਗਰ ਵਾਸੀ ਅਮਨਦੀਪ ਸਿੰਘ (43) ਵਜੋਂ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦਾ ਪਿਛੋਕੜ ਡੇਰਾ ਬਾਬਾ ਨਾਨਕ ਖੇਤਰ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋਇਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਕਿਸੇ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਹੈ ਜਾਂ ਮੌਤ ਦੇ ਪਿੱਛੇ ਕੋਈ ਹੋਰ ਕਾਰਨ ਹਨ।
ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮਾਂ ਅਤੇ ਹੋਰ ਮਾਹਿਰਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਸਬੂਤ ਇਕੱਠੇ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਜਾਂਚ ਦੇ ਨਤੀਜਿਆਂ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ- ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ ਦੀਆਂ ਹੱਦਾਂ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
