ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਕਤਲ ਦਾ ਖਦਸ਼ਾ

Saturday, May 23, 2026 - 10:51 AM (IST)

ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਕਤਲ ਦਾ ਖਦਸ਼ਾ

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਬੁਰਜ 169 ਵਿਖੇ ਸ਼ਨੀਵਾਰ ਸਵੇਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਏ ਅਮਾਨਤ ਖਾਨ ਦੀ ਪੁਲਸ ਨੇ ਮੌਕੇ ਤੇ ਪੁੱਜਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਉਸਦੇ ਪਰਿਵਾਰਕ ਮੈਂਬਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਮਿਲੀ ਜਾਣਕਾਰੀ ਅਨੁਸਾਰ ਪਿੰਡ ਬੁਰਜ 169 ਵਿਖੇ ਸੜਕ ਕਿਨਾਰੇ ਇੱਕ ਨੌਜਵਾਨ ਜਿਸ ਦੀ ਉਮਰ ਕਰੀਬ 30 ਸਾਲ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਦੀ ਲਾਸ਼ ਨੂੰ ਵੇਖਦੇ ਹੋਏ ਰਾਹਗੀਰਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਜਿਸ ਨੇ ਚੈੱਕ ਕਮੀਜ਼ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਹੋਈ ਹੈ ਅਤੇ ਉਸਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਥਾਣਾ ਸਰਾਏ ਇਮਾਨਦ ਖਾਨ ਦੇ ਮੁਖੀ ਬਲਜਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਦੌਰਾਨ ਪੁਲਸ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਕਿਸੇ ਵੱਲੋਂ ਕਤਲ ਕਰਕੇ ਸੜਕ ਕਿਨਾਰੇ ਸੁੱਟ ਦਿੱਤਾ ਗਿਆ ਜਿਸ ਦੇ ਚਲਦਿਆਂ ਪੁਲਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਇਸ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਸੁਖਦੀਪ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪਿੰਡ ਬੁਰਜ 169 ਵਿਖੇ ਸੜਕ ਕਿਨਾਰੇ ਡਿੱਗੇ ਹੋਏ ਨੌਜਵਾਨ ਦੀ ਲਾਸ਼ ਪੁਲਸ ਵੱਲੋਂ ਕਬਜ਼ੇ ਵਿੱਚ ਲੈਂਦੇ ਹੋਏ ਉਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News