ਸੇਵਾ ਕੇਂਦਰਾਂ ’ਚ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਸੇਵਾਵਾਂ

09/13/2021 1:31:44 PM

ਗੁਰਦਾਸਪੁਰ (ਹਰਮਨ, ਸਰਬਜੀਤ) - ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੀਂ ਪੁਲਾਂਘ ਪੁਟਦਿਆਂ ਈ-ਸੇਵਾ ਪੈਡੰਸੀ ਨਿੱਲ ਕਰਨ ਵਿੱਚ ਭਾਵ ਕੋਈ ਸੇਵਾ ਪੇਡਿੰਗ ਨਹੀਂ ਹੈ, ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਜ਼ੀਸ਼ਨ ਵਿਚ ਪੁਹੰਚਣ ਲਈ ਵੱਖ-ਵੱਖ ਵਿਭਾਗਾਂ ਵਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਈ-ਸੇਵਾ ਪੈਡੰਸੀ ਨਿੱਲ ਵਿੱਚ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ, ਜਿਸ ਦੇ ਚੱਲਦਿਆਂ ਹੀ ਗੁਰਦਾਸਪੁਰ ਵਲੋਂ ਇਹ ਸਥਾਨ ਹਾਸਲ ਕੀਤਾ ਗਿਆ ਹੈ। ਉੁਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੀ ਪੈਡੰਸੀ ਜੀਰੋ ਫੀਸਦ ਹੈ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਵਿਸ ਐਕਟ 2018 ਤਹਿਤ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਮੇਸਾਂ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਲੋਕ ਦਫ਼ਤਰਾਂ ਵਿੱਚ ਚੱਕਰ ਨਾ ਕੱਟਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਪਹਿਲ ਦੇ ਆਧਰ’ਤੇ ਸਰਕਾਰ ਵਲੋਂ ਮੁੱਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਦੇਰੀ ਦੇ ਪੁਹੰਚਣ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੀਵੀਊ ਕੀਤਾ ਜਾਂਦਾ ਹੈ।


rajwinder kaur

Content Editor

Related News