ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡੀ.ਸੀ.

08/02/2020 1:25:33 AM

ਗੁਰਦਾਸਪੁਰ, (ਹਰਮਨ, ਵਿਨੋਦ )- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲੇ ਅੰਦਰ ਸਾਰੇ ਸੇਵਾ ਕੇਂਦਰ 1 ਅਗਸਤ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਖੁੱਲ੍ਹਣਗੇ । ਉਨ੍ਹਾਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਸਵੇਰੇ 7:30 ਤੋਂ ਸ਼ਾਮ 3:30 ਤਕ ਕਰ ਦਿੱਤਾ ਗਿਆ ਸੀ ਪਰ ਹੁਣ ਇਹ ਸਮਾਂ ਸਵੇਰੇ 9 ਤੋਂ ਸ਼ਾਮ ਦੇ 5 ਵਜੇ ਤੱਕ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿਚ ਕੀਤਾ ਗਿਆ ਹੈ। ਜਿਸ ਤਹਿਤ ਪਹਿਲੀ ਸ਼ਿਫ਼ਟ ਦੁਪਹਿਰ 1 ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


Bharat Thapa

Content Editor

Related News