ਲੋਕ ਅਦਾਲਤਾਂ 'ਚ ਪਰਿਵਾਰਕ ਝਗੜਿਆਂ ਅਤੇ ਐਕਸੀਡੈਂਟ ਦੇ ਕੇਸਾਂ ਦਾ ਕੀਤਾ ਗਿਆ ਨਿਪਟਾਰਾ

Sunday, Jul 16, 2023 - 11:56 AM (IST)

ਲੋਕ ਅਦਾਲਤਾਂ 'ਚ ਪਰਿਵਾਰਕ ਝਗੜਿਆਂ ਅਤੇ ਐਕਸੀਡੈਂਟ ਦੇ ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਤਰਨਤਾਰਨ (ਰਮਨ)- ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 15.07.2023 ਨੂੰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ  ਕਚਿਹਰੀਆਂ, ਤਰਨਤਾਰਨ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਗਈ ਹੈ। ਇਸ ਮੌਕੇ ਜ਼ਿਲ੍ਹਾ ਕਚਹਿਰੀ ਤਰਨਤਾਰਨ ਵਿਖੇ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਤਰਨਤਾਰਨ, ਰਕੇਸ਼ ਕੁਮਾਰ ਸ਼ਰਮਾ, ਵਧੀਕ ਜ਼ਿਲ੍ਹਾ  ਅਤੇ ਸੈਸ਼ਨਜ਼ ਜੱਜ ਤਰਨਤਾਰਨ, ਸ਼੍ਰੀਮਤੀ ਨੀਤਿਕਾ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨਤਾਰਨ, ਪਰਸ਼ਾਂਤ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨਤਾਰਨ ਅਤੇ ਮਾਨਯੋਗ ਰਜਨੀ ਸ਼ੋਕਰਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨਤਾਰਨ ਦੇ ਬੈਚ ਦਾ ਆਯੋਜਨ ਕੀਤਾ ਗਿਆ। 

ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ

ਇਸ ਬੈਂਚਾਂ ਵਿਚ ਜੱਜ ਸਾਹਿਬਾਨ ਨੇ ਆਪਣੇ ਪੱਧਰ ’ਤੇ ਕੇਸਾਂ ਦਾ ਨਿਪਟਾਰਾ ਕੀਤਾ, ਇਸ ਲੋਕ ਅਦਾਲਤ ਦੌਰਾਨ 72 ਕੇਸਾਂ ਨੂੰ ਲਿਆ ਗਿਆ ਅਤੇ 29 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 13846063/-ਦੀ ਰਿਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿਚ ਕਿਸੇ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫ਼ੀਸ ਵਾਪਸ ਹੋ ਜਾਂਦੀ ਹੈ। ਅਦਾਲਤਾਂ ਵਿਚ ਸਮੇਂ-ਸਮੇਂ ’ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ: ਕਿਸਾਨ ਨੇ ਨਵੇਂ ਢੰਗ ਨਾਲ ਕੀਤੀ ਝੋਨੇ ਦੀ ਬਿਜਾਈ, 50 ਫ਼ੀਸਦੀ ਪਾਣੀ ਤੇ ਖਰਚੇ ਘੱਟ ਹੋਣ ਦਾ ਕੀਤਾ ਦਾਅਵਾ

ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਅਦਾਲਤ ਦਾ ਆਯੋਜਨ ਮਿਤੀ 15.07.2023 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐੱਨ.ਆਈ. ਐਕਟ. ਬੈਂਕ ਰਿਕਵਰੀ ਕੇਸ, ਐੱਮ.ਏ.ਸੀ.ਟੀ ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ ਅਤੇ ਰੈਵੀਨਿਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਬੈਂਕ ’ਚ ਕਲਰਕ ਦੀ ਨੌਕਰੀ ਕਰਨ ਵਾਲੇ ਦੀ ਬਦਲੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ

ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਿਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿੱਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉੱਥੇ ਦੋਹਾਂ ਧਿਰਾਂ ਵਿਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੌਮੀ ਲੋਕ ਅਦਾਲਤ 09.09.2023 ਨੂੰ ਲੱਗੇਗੀ। ਜ਼ਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News