ਰਾਵੀ ਦਰਿਆ ''ਚ ਪਾਣੀ ਦਾ ਪੱਧਰ ਵੱਧਣ ਕਾਰਨ ਸੱਤ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਦਾ ਅਗਲਾ ਹਿੱਸਾ ਰੁੜਿਆ
Saturday, Aug 02, 2025 - 01:17 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਪਿਛਲੇ ਇੱਕ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਹਰ ਡੈਮ 'ਚ ਪਾਣੀ ਦਾ ਪੱਧਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ, ਉੱਥੇ ਹੀ ਬੀਤੇ ਕੱਲ ਰਾਵੀ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਆਉਣ ਕਾਰਨ ਰਾਵੀ ਦਰਿਆ ਤੋਂ ਪਾਰਲੇ ਪਾਸੇ ਸੱਤ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਰੁੜ ਗਈ ਹੈ, ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਦਰਿਆ ਤੋਂ ਪਾਰਲੇ ਪਾਸੇ ਪਿੰਡਾਂ ਨੂੰ ਜਾਣ ਲਈ ਅਜੇ ਪਿਛਲੇ ਕੁਝ ਸਮਾਂ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਪੱਕਾ ਰੋਡ ਬਣਾਇਆ ਗਿਆ ਸੀ ਤਾਂ ਕਿ ਲੋਕਾਂ ਨੂੰ ਆਉਣ ਜਾਣ 'ਚ ਕੋਈ ਮੁਸ਼ਕਿਲ ਪੇਸ਼ ਨਾ ਆਏ ਪਰ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਇਹ ਸਾਰਾ ਰੋਡ ਰੁੜ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਲਾਕੇ ਦੇ ਸਮੂਹ ਲੋਕਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਜਦ ਵੀ ਪਾਣੀ ਦਾ ਪੱਧਰ ਘੱਟਦਾ ਤਾਂ ਇਸ ਰੋਡ ਦਾ ਸੁਧਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲ, ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8