ਸਰਹੱਦੀ ਖੇਤਰ ਦੇ ਨਰੋਟ ਜੈਮਲ ਸਿੰਘ 'ਚ ਕਰੀਬ 17 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਪਲਾਂਟ: ਮੰਤਰੀ ਕਟਾਰੂਚੱਕ

Monday, Mar 11, 2024 - 05:47 PM (IST)

ਸਰਹੱਦੀ ਖੇਤਰ ਦੇ ਨਰੋਟ ਜੈਮਲ ਸਿੰਘ 'ਚ ਕਰੀਬ 17 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਪਲਾਂਟ: ਮੰਤਰੀ ਕਟਾਰੂਚੱਕ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਅੰਦਰ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋ ਨਰੋਟ ਜੈਮਲ ਸਿੰਘ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ, ਜੋ ਕਿ ਲਗਭਗ 17 ਕਰੋੜ ਦੀ ਰਾਸ਼ੀ ਨਾਲ ਤਿਆਰ ਹੋਵੇਗਾ। ਦਰਅਸਲ ਇਹ ਸਰਹੱਦੀ ਖੇਤਰ ਦੇ ਇਲਾਕੇ ਲਈ ਇਕ ਸੌਗਾਤ ਦੇ ਰੂਪ ਵਿਚ ਪੇਸ਼ ਹੋਵੇਗਾ ਕਿਉਂਕਿ ਕੈਬਿਨਟ ਮੰਤਰੀ ਬਣਨ ਤੋਂ ਬਾਅਦ  ਲਾਲ ਚੰਦ ਕਟਾਰੂਚੱਕ ਵੱਲੋਂ ਇਹ ਪਹਿਲੇ ਇੱਕ ਵੱਡਾ ਪ੍ਰੋਜੈਕਟ ਦੀ ਸੌਗਾਤ ਦਿੱਤੀ ਹੈ, ਜੋ ਕਿ ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਲੋਕਾਂ ਨੂੰ ਸੌਂਪਿਆ ਗਈ ਹੈ । 

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਮੇਰੇ ਹਲਕੇ ਦਾ ਬਹੁਤ ਹੀ ਇਤਿਹਾਸਕ ਦਿਨ ਹੈ ਅਤੇ ਵਿਸ਼ੇਸ਼ ਤੌਰ 'ਤੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਚ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਨੂੰ 16 ਕਰੋੜ 98 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ । ਉਹਨਾਂ ਕਿਹਾ ਕਿ ਇਸ 16 ਕਰੋੜ 98 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਤਕਨੀਕ ਨਾਲ ਇੱਕ ਬਹੁਤ ਹੀ ਸੁੰਦਰ ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਇਆ ਜਾਵੇਗਾ, ਜਿਸ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਇਸ ਮੌਕੇ ਉਨ੍ਹਾਂ ਆਪਣੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਉੱਚੇ ਪੱਧਰ 'ਤੇ ਵਿਕਾਸ ਕਰ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਜਾ ਰਹੀ ਹੈ ।ਜਿਸਦੇ ਚਲਦੇ ਅਜਿਹੇ ਅਨੇਕਾਂ ਪ੍ਰੋਜੈਕਟ ਭੋਆ ਹਲਕੇ ਲਈ ਲਿਆਂਦੇ ਜਾਣਗੇ ਤਾਂ ਜੋ ਸਰਹੱਦੀ ਖੇਤਰ ਦਾ ਵਿਕਾਸ  ਉੱਚਾ ਉਠ ਸਕੇ । ਇਸ ਲਈ ਉਨ੍ਹਾਂ ਨੇ ਨਰੋਟ ਜੈਮਲ ਸਿੰਘ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਵੀ ਦਰਿਆ ਦੇ ਪਾਰ ਇਹ ਪਹਿਲੀ ਵਾਰ ਸਭ ਤੋਂ ਵੱਡਾ ਪ੍ਰਾਜੈਕਟ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਹੈ । ਜਿਸ ਲਈ ਉਹ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਇਹ ਪ੍ਰੋਜੈਕਟ ਉਸ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਖੇਤਰ ਦੇ ਪੰਜ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਪਿੰਡ ਬਮਿਆਲ ਦੀ ਆਈ.ਟੀ.ਆਈ ਨੂੰ 41 ਲੱਖ ਰੁਪਏ  ਦਿੱਤੇ ਗਏ ਸਨ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਨੂੰ ਵੀ  ਅੱਪਗ੍ਰੇਡ ਕੀਤਾ ਗਿਆ ਸੀ ਅਤੇ ਅੱਜ ਸਰਹੱਦੀ ਖੇਤਰ ਵਿੱਚ ਸਭ ਤੋਂ ਵੱਡਾ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ।ਇਸ ਪ੍ਰੋਜੈਕਟ ਨਾਲ ਇਲਾਕੇ ਦੇ ਖਾਸ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਕਿ ਇਸ ਆਰਥਿਕ ਤੰਗੀ ਕਾਰਨ ਆਪਣੇ ਘਰਾਂ ਵਿੱਚ ਪਖਾਨੇ ਬਣਾਉਣ ਤੋਂ ਅਸਮਰੱਥ ਹਨ।ਉਹਨਾਂ ਕਿਹਾ ਕਿ  ਇਹ ਪ੍ਰੋਜੈਕਟ ਜੀਵਨ ਬਚਾਉਣ ਵਾਲਾ ਸਾਬਤ ਹੋਵੇਗਾ।ਇਸ ਮੌਕੇ ਪ੍ਰਸ਼ਾਸਨ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News