ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦਾਸਪੁਰ ਸ਼ਹਿਰ ਅੰਦਰ ਕਾਲੀਆਂ ਪੱਗਾਂ ਬੰਨ ਕੀਤਾ ਰੋਸ ਪ੍ਰਦਰਸ਼ਨ

08/13/2022 3:44:12 PM

ਗੁਰਦਾਸਪੁਰ (ਜੀਤ ਮਠਾਰੂ) - ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਗ੍ਰੰਥੀ ਸਿੰਘਾਂ, ਹਜੂਰੀ ਰਾਗੀ ਸਿੰਘਾਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕ ਅਤੇ ਸਮੂਹ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਸਟਾਫ ਮੈਂਬਰਾਂ ਨੇ ਕਾਲੀਆਂ ਦਸਤਾਰਾਂ ਬੰਨ ਤੇ ਹੱਥਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਤਖਤੀਆਂ ਫੜ ਕੇ ਪੈਦਲ ਰੋਸ ਮਾਰਚ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਇਸ ਮੌਕੇ ਸਮੂਹ ਆਗੂਆਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਸਿੱਖਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਉਪਰੰਤ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਬੀਬੀ ਜਸਬੀਰ ਕੌਰ ਜਫਰਵਾਲ ਨੇ ਤਹਿਸੀਲਦਾਰ ਨੂੰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਛੋਟੇਪੁਰ ਦੇ ਹੋਰ ਆਗੂਆਂ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ 80 ਫੀਸਦੀ ਤੋਂ ਵੱਧ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸਰਕਾਰਾਂ ਹਮੇਸ਼ਾ ਸਿੱਖਾਂ ਨਾਲ ਧੱਕਾ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਦਾ ਸਮਾਂ ਖ਼ਤਮ ਹੋਣ ਦੇ ਬਾਵਜੂਦ ਸਿੰਘਾਂ ਨੂੰ 27-27 ਸਾਲ, 32-32 ਸਾਲਾ ਦਾ ਸਮਾਂ ਹੋ ਜਾਣ ’ਤੇ ਜੇਲ੍ਹਾਂ ਵਿੱਚ ਨਜਰਬੰਦ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰੇਗੰਢ ਮੌਕੇ 15 ਅਗਸਤ ਨੂੰ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਜੇਕਰ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਲਈ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਅੱਚਲ ਸਾਹਿਬ, ਮੋਨਟੇਕ ਸਿੰਘ ਛੋਟੇਪੁਰ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਆਦਿ ਮੌਜੂਦ ਸਨ।


rajwinder kaur

Content Editor

Related News