ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

Monday, Apr 27, 2026 - 06:11 PM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਜੈਤੋ(ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ।  ਐਡਵੋਕੇਟ ਧਾਮੀ ਵੱਲੋਂ ਮੌਜੂਦਾ ਸਮੇਂ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੇਹਨਤ ਕਰਨ ਦੀ ਪ੍ਰੇਰਨਾ ਕੀਤੀ ਗਈ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਥਾਂ ਪ੍ਰਸ਼ਾਸਕੀ ਅਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰਨ। 

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ), ਡਿਪਟੀ ਡਾਇਰੈਕਟਰ ਅਤੇ ਸਬ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਪੰਜ ਮਹੀਨਿਆਂ ਦੀ ਕੌਚਿੰਗ ਲੈਣ ਤੋਂ ਬਾਅਦ ਪੀ.ਸੀ.ਐਸ ਪ੍ਰੀਲੀਅਮਰੀ ਪ੍ਰੀਖਿਆਂ ਨੂੰ ਮੁੱਢਲੀ ਕੋਸ਼ਿਸ ਵਿੱਚ ਹੀ ਪਾਸ ਕੀਤਾ।  ਉਨ੍ਹਾਂ ਇਸ ਦੀ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।  ਐਡਵੋਕੇਟ ਧਾਮੀ ਨੇ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ। 

ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ

ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿੱਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫ੍ਰੀ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਵੱਧ ਤੋ ਵੱਧ ਲਾਭ ਲੈਣ ਲਈ ਕਿਹਾ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਨੇ ਇਨ੍ਹਾਂ ਸਾਰੇ ਵੱਡਮੁੱਲੇ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੁੱਚੇ ਮੈਂਬਰ ਸਾਹਿਬਾਨ ਦਾ ਦਿਲੋਂ ਧੰਨਵਾਦ ਕੀਤਾ।  ਇਸ ਮੌਕੇ ਪ੍ਰਧਾਨ ਸਾਹਿਬ ਤੋਂ ਇਲਾਵਾ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਸ.ਭਗਵੰਤ ਸਿੰਘ ਸਿਆਲਕਾ, ਸ.ਸੁਰਜੀਤ ਸਿੰਘ ਭਿੰਟੇਵੰਢ, ਸ. ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News