SGPC ਦੇ ਸਾਬਕਾ ਮੈਂਬਰ ਝਬਾਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
Monday, Mar 14, 2022 - 12:40 PM (IST)

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੁਖਵਿੰਦਰ ਸਿੰਘ ਝਬਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਉਂਦਿਆਂ ਜ਼ਿਕਰਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਦਾ ਚਲਾਣਾ ਪੰਥ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਐਡਵੋਕੇਟ ਧਾਮੀ ਨੇ ਸੁਖਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ