ਮਾਮਲਾ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ: SGPC ਨੇ ਪੁਲਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

04/03/2022 9:16:29 AM

ਅੰਮ੍ਰਿਤਸਰ (ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਪ੍ਰੋਗਰਾਮਾਂ ’ਚ ਜਾਣਬੁੱਝ ਕੇ ਬਦਨਾਮ ਕਰਨ ਦੇ ਮਾਮਲੇ ’ਚ ਇਕ ਨਿੱਜੀ ਟੀ. ਵੀ. ਚੈਨਲ ਦੇ ਮਾਲਕ, ਉਸ ਦੇ ਪੱਤਰਕਾਰ, ਕੈਮਰਾਮੈਨ ਤੇ ਟੈਲੀਕਾਸਟਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪੁਲਸ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਸ਼ਿਕਾਇਤ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਮੌਜੂਦ ਸਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੋਂ ਡੀ.ਸੀ.ਪੀ. ਪ੍ਰਮਿੰਦਰ ਸਿੰਘ ਭੰਡਾਲ ਨੇ ਮੰਗ-ਪੱਤਰ ਪ੍ਰਾਪਤ ਕਰ ਕੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਪੁਲਸ ਕਮਿਸ਼ਨਰ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਐਡ. ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਬੀਤੇ ਦਿਨੀਂ ਨਿੱਜੀ ਟੀ.ਵੀ. ’ਤੇ ਇਕ ਵੀਡੀਓ ਰਾਹੀਂ ਸ਼੍ਰੋਮਣੀ ਕਮੇਟੀ ਵਿਰੁੱਧ ਬੇ-ਬੁਨਿਆਦ ਦੋਸ਼ ਲਾਏ ਹਨ ਤੇ ਝੂਠਾ ਪ੍ਰਾਪੇਗੰਡਾ ਕਰ ਕੇ ਸੰਸਥਾ ਦੇ ਅਕਸ ਨੂੰ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਟੀ.ਵੀ. ਚੈਨਲ ਵੱਲੋਂ ਆਪਣੇ ਪ੍ਰੋਗਰਾਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਾਂਦੇ ਪਵਿੱਤਰ ਚੰਦੋਆ ਸਾਹਿਬ ਨੂੰ ਵੇਚਣ ਤੇ ਫਿਰ ਉਹ ਚੰਦੋਆ ਸਾਹਿਬ ਵਾਪਸ ਸੰਗਤਾਂ ਰਾਹੀਂ ਮੰਗਵਾ ਕੇ ਸਜਾਉਣ ਦਾ ਝੂਠਾ ਦੋਸ਼ ਲਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਸੱਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਬਕਾਇਦਾ ਨਿਯਮਾਂ ਤਹਿਤ ਸਾਰਾ ਕਾਰਜ ਕਰਦੀ ਹੈ ਤੇ ਇਕ ਵਾਰ ਸਜਾਇਆ ਗਿਆ ਚੰਦੋਆ ਸਾਹਿਬ ਕਦੀ ਵੀ ਦੁਬਾਰਾ ਨਹੀਂ ਲਾਇਆ ਜਾਂਦਾ। ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਸਜਾਉਣ ਮਗਰੋਂ ਹਰ ਰੋਜ਼ ਚੰਦੋਆ ਸਾਹਿਬ ਸਤਿਕਾਰ ਸਹਿਤ ਰੱਖਿਆ ਜਾਂਦਾ ਹੈ ਤੇ ਇਹ ਵਿਸ਼ਵ ਭਰ ਦੀਆਂ ਸੰਗਤਾਂ ਦੀ ਮੰਗ ’ਤੇ ਪ੍ਰਧਾਨ ਸਾਹਿਬ ਦੀ ਆਗਿਆ ਅਨੁਸਾਰ ਨਿਯਮਾਂ ਤਹਿਤ ਵੱਖ-ਵੱਖ ਗੁਰੂ ਘਰਾਂ ਲਈ ਦਿੱਤਾ ਜਾਂਦਾ ਹੈ। ਇਸ ਦਾ ਬਕਾਇਦਾ ਰਿਕਾਰਡ ਰੱਖਿਆ ਜਾਂਦਾ ਹੈ, ਜਦਕਿ ਉਕਤ ਟੀ.ਵੀ. ਚੈੱਨਲ ਨੇ ਬਿਨਾਂ ਸੱਚਾਈ ਜਾਣਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਦੁਨੀਆ ਭਰ ’ਚ ਬਦਨਾਮ ਕਰਨ ਦਾ ਕੋਝਾ ਯਤਨ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ


rajwinder kaur

Content Editor

Related News