7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Sunday, Mar 02, 2025 - 06:15 PM (IST)

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News