ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
Tuesday, Jun 23, 2026 - 06:29 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਜਥਿਆਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਕੱਤਰਤਾ ਦਾ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਜਾਰੀ ਆਦੇਸ਼ਾਂ ਨੂੰ ਪਿੰਡ ਪੱਧਰ ਤੱਕ ਸੰਗਤਾਂ ਵਿੱਚ ਪਹੁੰਚਾਉਣਾ ਸੀ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਐਡਵੋਕੇਟ ਧਾਮੀ ਨੇ ਕਿਹਾ ਕਿ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰੀ ਜਾਂਚ ਅਤੇ ਸਰਕਾਰੀ ਮਾਨਤਾ ਪ੍ਰਾਪਤ ਲੈਬਾਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਫੈਸਲੇ ਨੂੰ ਸਵੀਕਾਰ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥਿਆਂ ਨੂੰ ਅਪੀਲ ਕੀਤੀ ਕਿ ਉਹ ਸੰਗਤਾਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਦੀ ਪਾਲਣਾ ਲਈ ਪ੍ਰੇਰਿਤ ਕਰਨ। ਇਸ ਮੌਕੇ ਬਾਬਾ ਬਲਦੇਵ ਸਿੰਘ ਵੱਲ੍ਹਾ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ, ਪ੍ਰਚਾਰਕਾਂ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਇਸ ਮੌਕੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਸੁਖਵਰਸ਼ ਸਿੰਘ ਪੰਨੂ, ਬਾਬਾ ਬਲਦੇਵ ਸਿੰਘ ਵੱਲ੍ਹਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਕੇਵਲ ਸਿੰਘ ਬਾਦਲ, ਗੁਰਨਾਮ ਸਿੰਘ ਜੱਸਲ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਮੇਜਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਸਤਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਬਲਬੀਰ ਸਿੰਘ ਮਾਝਾ ਤਰਨਾ ਦਲ, ਬਾਬਾ ਸ਼ਮੇਸ਼ਰ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਦਿਲਬਾਗ ਸਿੰਘ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਗੀਰ ਸਿੰਘ ਸਮੇਤ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
