ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਵਾਇਰਲ ਵੀਡੀਓ ਸਬੰਧੀ ਕੀਤੀ ਇਹ ਅਪੀਲ

Thursday, Dec 23, 2021 - 05:56 PM (IST)

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਵਾਇਰਲ ਵੀਡੀਓ  ਸਬੰਧੀ ਕੀਤੀ ਇਹ ਅਪੀਲ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ। 

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਬਦਲੇਗਾ ਪੰਜਾਬ ਦਾ ਚੋਣ ਅਖਾੜਾ, PM ਮੋਦੀ ਕਰ ਸਕਦੇ ਨੇ ਵੱਡੇ ਐਲਾਨ

ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੇਵਲ ਸਿੱਖ ਕੌਮ ਦਾ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਸ਼ਰਧਾ ਤੇ ਸਤਿਕਾਰ ਦਾ ਮੁਕੱਦਸ ਅਸਥਾਨ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਸ਼ਰਧਾਲੂ ਆਪਣਾ ਅਕੀਦਾ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਦੁਸ਼ਟ ਵਿਅਕਤੀ ਵੱਲੋਂ ਇਸ ਪਵਿੱਤਰ ਅਸਥਾਨ ਵਿਖੇ ਕੀਤੀ ਕੋਝੀ ਹਰਕਤ ਨੇ ਸਮੁੱਚੇ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਇਸ ਸਬੰਧੀ ਵਾਇਰਲ ਵੀਡੀਓ ਨੂੰ ਵੱਖ-ਵੱਖ ਚੈਨਲਾਂ ਵੱਲੋਂ ਘਟਨਾ ਸਬੰਧੀ ਕੀਤੀਆਂ ਜਾ ਰਹੀਆਂ ਵਿਚਾਰ ਚਰਚਾਵਾਂ ਸਮੇਂ ਵਾਰ-ਵਾਰ ਚਲਾਉਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

PunjabKesari

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚੈਨਲਾਂ ਵੱਲੋਂ ਇਸ ਮਸਲੇ ਉੱਪਰ ਵਿਚਾਰ ਚਰਚਾ ਕਰਨ/ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ, ਪਰ ਮਸਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਕਲਿੱਪ ਨੂੰ ਵਾਰ-ਵਾਰ ਚਲਾਉਣਾ ਠੀਕ ਨਹੀਂ ਹੈ। ਸੁਖਦੇਵ ਸਿੰਘ ਨੇ ਵੱਖ-ਵੱਖ ਚੈਨਲਾਂ ਦੇ ਸੰਪਾਦਕ ਅਤੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਕਲਿੱਪ ਨੂੰ ਨਾ ਚਲਾਇਆ ਜਾਵੇ।

ਨੋਟ :ਕੀ ਤੁਸੀਂ ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨਾਲ ਸਹਿਮਤ ਹੋ? 


author

Harnek Seechewal

Content Editor

Related News