SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Saturday, Mar 21, 2026 - 01:19 PM (IST)
ਅੰਮ੍ਰਿਤਸਰ(ਸਰਬਜੀਤ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਅਤੇ ਇਸ ਵਾਰ ਇਹ ਜਥਾ ਜੂਨ ਮਹੀਨੇ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
