ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫ਼ਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

09/23/2021 1:32:31 PM

ਅੰਮ੍ਰਿਤਸਰ( ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫ਼ਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। 

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫ਼ਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਫ਼ਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਜਿਸਦੀ ਸੇਧ ਵਿਚ ਚੱਲ ਕੇ ਸਫ਼ਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। 


Harnek Seechewal

Content Editor

Related News