ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
Monday, Feb 06, 2023 - 03:45 AM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪਰਗਟ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ।
ਇਹ ਵੀ ਪੜ੍ਹੋ : ਬੰਗਲਾਦੇਸ਼: ਸ਼ਰਾਰਤੀ ਅਨਸਰਾਂ ਨੇ 14 ਹਿੰਦੂ ਮੰਦਰਾਂ ’ਤੇ ਕੀਤਾ ਹਮਲਾ, ਮੂਰਤੀਆਂ ਦੀ ਕੀਤੀ ਭੰਨਤੋੜ
ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਮੌਜੂਦ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।