ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
Friday, Nov 28, 2025 - 04:39 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨ ਉਪਰੰਤ ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO
ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਜੈ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਬੰਟੀ ਝੱਸ, ਪੰਮਾ ਸਿੰਘ, ਤਰਸੇਮ ਸਿੰਘ, ਅਮਰੀਕ ਸਿੰਘ, ਪਾਲ ਕਰੈਸ਼ੀ, ਸਰਦਾਰਾ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ ਜੋਸ਼ਨ, ਅਬਦੁਲ ਝੱਸ, ਅਮਰਜੀਤ ਸਿੰਘ, ਵਿਕਰਮ ਵਿੱਕੀ, ਸਲਮਾਨ ਝੱਸ, ਨੋਸ਼ੀ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਰਮਨਦੀਪ ਕੌਰ, ਹਰਮੀਤ ਕੌਰ, ਕਮਲ ਰਾਣੀ, ਮੀਨਾ ਗੋਰੀਆ, ਮਨਜੀਤ ਕੌਰ, ਕਮਲਜੀਤ ਕੌਰ, ਅਮਨਦੀਪ ਕਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ ਵਰਕਰਾਂ ਤੇ ਪ੍ਰਸ਼ਾਸਨ 'ਚ ਟਕਰਾਅ, ਕਈ ਯੂਨੀਅਨ ਲੀਡਰ ਹਿਰਾਸਤ 'ਚ ਲਏ
