ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

Thursday, Jun 11, 2026 - 05:58 PM (IST)

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਅੰਮ੍ਰਿਤਸਰ/ਫਰੀਦਕੋਟ(ਸਰਬਜੀਤ, ਰਘੂਨੰਦਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਅਤੇ ਇਥੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੀ ਮੌਜੂਦ ਸਨ।ਇਸ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਜ ਲਈ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਮਕਸਦ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਕੇਂਦਰ ਜਿਥੇ ਪ੍ਰਵਾਸੀ ਸਿੱਖ ਭਾਈਚਾਰੇ ਅਤੇ ਸਿੱਖ ਸੰਸਥਾ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ, ਉਥੇ ਇਹ ਕੇਂਦਰ ਪ੍ਰਵਾਸੀ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਸਿੱਖੀ ਪ੍ਰੰਪਰਾਵਾਂ ਨਾਲ ਜੋੜਨ ਵਿਚ ਵੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਅਮਰੀਕਾ ਨਿਵਾਸੀ ਕਰਮਦੀਪ ਸਿੰਘ ਬੈਂਸ, ਹਰਗੁਰਜੀਤ ਸਿੰਘ ਬੱਲ, ਦਲਬੀਰ ਸਿੰਘ ਗਿੱਲ,  ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਗੁਰਨਾਮ ਸਿੰਘ ਪੰਮਾ, ਕੁਲਵੰਤ ਸਿੰਘ ਖੈਹਰਾ, ਬਲਜੀਤ ਸਿੰਘ ਮਾਨ, ਜੀਵਨ ਸਿੰਘ, ਗੁਰਸੇਵਕ ਸਿੰਘ ਭੰਗੂ,  ਸੁਖਵੰਤ ਸਿੰਘ ਖੈਹਰਾ,  ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੰਡਾ, ਮੁਖਤਿਆਰ ਸਿੰਘ ਗਰੇਵਾਲ,  ਗੁਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ ਹੈਪੀ,  ਦਲਬੀਰ ਸਿੰਘ ਸੰਘੇੜਾ, ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News