SGPC ਵਫ਼ਦ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ ’ਚ ਰਾਜੋਆਣਾ ਨਾਲ ਮੁਲਾਕਾਤ ਦਾ ਮੰਗਿਆ ਸਮਾਂ
Friday, Dec 08, 2023 - 11:18 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਇਕ ਉੱਚ-ਪੱਧਰੀ ਵਫ਼ਦ ਦੀ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ। ਇਸ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹਨ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਉੱਚ-ਪੱਧਰੀ ਵਫ਼ਦ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8