ਬਾਦਲ ਦੇ ਇਸ਼ਾਰੇ ’ਤੇ ਕੋਹਲੀ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਸ਼੍ਰੋਮਣੀ ਕਮੇਟੀ : ਗਿਆਨੀ ਹਰਪ੍ਰੀਤ ਸਿੰਘ
Saturday, Jan 10, 2026 - 05:26 PM (IST)
ਅੰਮ੍ਰਿਤਸਰ (ਛੀਨਾ)- ਪੰਥਕ ਸੰਸਥਾਵਾਂ ਤੇ ਪੰਜਾਬ ਦੇ ਸਰੋਤਾਂ ਦੀ ਰਾਖੀ ਕਰਨਾ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਕਸਦ ਹੈ ਜਿਸ ਲਈ ਅਸੀਂ ਹਰ ਸੰਭਵ ਯਤਨ ਕਰਾਂਗੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਜੱਥਾ ਸ਼ਹਿਰੀ ਦੇ ਪ੍ਰਧਾਨ ਮਨਿੰਦਰ ਸਿੰਘ ਧੁੰਨਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਦੀ ਹੋਈ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪੰਥਕ ਸੰਸਥਾਵਾਂ ’ਤੇ ਕਾਬਜ ਸਵਾਰਥੀ ਧਿਰ ਅੱਜ ਸਭ ਕੁਝ ਬਰਬਾਦ ਕਰਨ ’ਤੇ ਤੁਲੀ ਹੋਈ ਹੈ ਜਿਸ ਨੂੰ ਖਾਲਸਾ ਪੰਥ ਕਦੇ ਵੀ ਮੁਆਫ ਨਹੀਂ ਕਰੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਇਸ਼ਾਰੇ ’ਤੇ ਸਤਿੰਦਰ ਸਿੰਘ ਕੋਹਲੀ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਇਸ ਮਾਮਲੇ ’ਚ ਨਹੀਂ ਪੈਣਾ ਚਾਹੀਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕਰਨ ਦੀ ਬਜਾਏ ਉਨ੍ਹਾਂ ਕੋਲੋਂ ਪਹਿਲਾਂ ਸਪੱਸ਼ਟੀਕਰਨ ਮੰਗਣਾ ਚਾਹੀਦਾ ਸੀ। ਇਸ ਸਮੇਂ ਸਾਬਕਾ ਮੰਤਰੀ ਜਥੇ.ਸੁੱਚਾ ਸਿੰਘ ਛੋਟੇਪੁਰ, ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਜਸਬੀਰ ਸਿੰਘ ਘੁੰਮਣ, ਜਗਜੀਤ ਸਿੰਘ ਕੋਹਲੀ, ਕੰਵਰ ਚੜਤ ਸਿੰਘ, ਬਿਕਰਮਜੀਤ ਸਿੰਘ ਨਵਾਂਪਿੰਡ, ਮਧੂਪਾਲ ਸਿੰਘ ਗੋਗਾ, ਹਰਜਿੰਦਰ ਸਿੰਘ ਠਰੂ, ਅਮਨਦੀਪ ਸਿੰਘ ਗੁਰਦਾਸਪੁਰ, ਗੁਰਲਾਲ ਸਿੰਘ, ਹਰਜੀਤ ਸਿੰਘ ਪੁਰੇਵਾਲ, ਦਵਿੰਦਰ ਸਿੰਘ ਗਰਚਾ, ਲਖਬੀਰ ਸਿੰਘ ਮੂਲੇਚੱਕ, ਜਪਿੰਦਰ ਸਿੰਘ, ਮਨਜੀਤ ਸਿੰਘ ਮੀਰਾਂਕੋਟ, ਸੁਪਨਦੀਪ ਸਿੰਘ, ਜਗਤਾਰ ਸਿੰਘ ਗਿੱਲ, ਪਰਦੀਪ ਕੁਮਾਰ, ਦਮਨਜੀਤ ਸਿੰਘ ਐਸ.ਡੀ.ਓ., ਮਨਜੀਤ ਸਿੰਘ ਬਾਠ, ਰਾਜਪਾਲ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
