SGPC ਅਧਿਕਾਰੀਆਂ ਨੇ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਚੰਗੀਆ ਸੇਵਾਵਾ ਦੇਣ ''ਤੇ ਕੀਤਾ ਸਨਮਾਨਤ

Monday, Aug 31, 2026 - 04:49 PM (IST)

SGPC ਅਧਿਕਾਰੀਆਂ ਨੇ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਚੰਗੀਆ ਸੇਵਾਵਾ ਦੇਣ ''ਤੇ ਕੀਤਾ ਸਨਮਾਨਤ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ  ਦਲਜੀਤ ਸਿੰਘ, ਸੁਪਰਵਾਈਜ਼ਰ ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਚੰਗੀਆਂ ਸੇਵਾਵਾਂ ਦੇਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। 

ਇਹ ਵੀ ਪੜ੍ਹੋ-ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। 

ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000

ਇਸ ਮੌਕੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ  ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ,ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਜੋਗੇਸ਼ਵਰ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ,  ਸਤਨਾਮ ਸਿੰਘ ਝਬਾਲ, ਬਿਕਰਮਜੀਤ ਸਿੰਘ ਝੰਗੀ,  ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ,  ਜਸਬੀਰ ਸਿੰਘ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਅਤੇ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News