ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
Thursday, Oct 08, 2026 - 12:21 PM (IST)
ਅੰਮ੍ਰਿਤਸਰ (ਸਰਬਜੀਤ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਹੋਟਲ ਮਾਲਕਾਂ ਨੇ ਭਰੋਸਾ ਦਿੱਤਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇ ਠਹਿਰਨ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਰਿਹਾਇਸ਼ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਇਹ ਉੱਦਮ ਬਹੁਤ ਮਹੱਤਵਪੂਰਨ ਹੈ ਅਤੇ ਉਮੀਦ ਹੈ ਕਿ ਭਵਿੱਖ ਵਿਚ ਵੀ ਇਸ ਸਹਿਯੋਗ ਦੀ ਨਿਰੰਤਰਤਾ ਬਣੀ ਰਹੇਗੀ। ਉਨ੍ਹਾਂ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤ ਨੂੰ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਗਰ ਕੀਰਤਨ ਦੇ ਰਸਤੇ ਵਿਚ ਸੰਗਤ ਵੱਲੋਂ ਸਵਾਗਤ ਕਰਨ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਵੀ ਹੋਟਲ ਮਾਲਕਾਂ ਵੱਲੋਂ ਹਰ ਸਾਲ ਕੀਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਚੇਅਰਮੈਨ ਹਰਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਹੋਟਲ ਮਾਲਕਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੰਗਤ ਲਈ ਮੁਹੱਈਆ ਕਰਵਾਏ ਜਾਂਦੇ ਮੁਫ਼ਤ ਕਮਰਿਆਂ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਹੋਟਲਾਂ ਦੇ ਮਾਲਕ ਅਤੇ ਨੁਮਾਇੰਦੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
