4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
Saturday, Jul 04, 2026 - 05:15 PM (IST)
ਅੰਮ੍ਰਿਤਸਰ(ਸਰਬਜੀਤ)- ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ-ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਅਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ। ਸਰਕਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਇਸੇ ਤਹਿਤ ਹੀ ਸਰਕਾਰ ਨੇ ਪੁਲਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਆਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ। ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
