SGPC ਪ੍ਰਧਾਨ ਐਡਵੋਕੇਟ ਧਾਮੀ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਡਾ. ਨਿੱਝਰ ਨੂੰ ਦਿੱਤੀ ਵਧਾਈ

Monday, May 09, 2022 - 07:49 PM (IST)

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਡਾ. ਨਿੱਝਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ (ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਆਗੂ ਵਜੋਂ ਕਾਰਜਸ਼ੀਲ ਹੋਣਾ ਵੱਡਾ ਮਹੱਤਵ ਰੱਖਦਾ ਹੈ। ਆਸ ਹੈ ਕਿ ਡਾ. ਨਿੱਝਰ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੌਸ਼ਨੀ ਵਿਚ ਸੇਵਾ ਨਿਭਾਉਣਗੇ। ਐਡਵੋਕੇਟ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।


author

rajwinder kaur

Content Editor

Related News