SGPC ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਦੀ ਸਿੱਖ ਸੰਗਤ ਨੂੰ ਵਧਾਈ
Monday, Mar 14, 2022 - 12:23 PM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ। ਸਿੱਖ ਪ੍ਰੰਪਰਾਂ ਅਨੁਸਾਰ ਨਵਾਂ ਵਰ੍ਹਾਂ 1 ਚੇਤ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਗੁਰਬਾਣੀ ’ਤੇ ਅਮਲ ਕਰਦਿਆਂ ਮਨੁੱਖੀ ਸਮੱਸਿਆਵਾਂ ਦਾ ਸਹਿਜੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਅਰਪਣ ਕਰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ