ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ
Monday, Jan 05, 2026 - 04:11 PM (IST)
ਅੰਮ੍ਰਿਤਸਰ (ਸਰਬਜੀਤ)- ਗੰਭੀਰ ਅਪਰਾਧਾਂ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ- 'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
ਐਡਵੋਕੇਟ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ ਉਸ ਉੱਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਵਿਅਕਤੀਆਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦੋਸ਼ੀਆਂ ਨੂੰ ਸਿਆਸੀ ਲਾਭ ਲਈ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਲੋਕਾਂ ਦਾ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
