ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ
Saturday, Aug 30, 2025 - 04:20 PM (IST)

ਅੰਮ੍ਰਿਤਸਰ (ਸਰਬਜੀਤ)- ਡੇਰਾ ਬਾਬਾ ਨਾਨਕ, ਰਮਦਾਸ ਆਦਿ ਪਿੰਡਾਂ 'ਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਜਿੱਥੇ ਇਨ੍ਹਾਂ ਇਲਾਕਿਆਂ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ- ਹੜ੍ਹਾਂ ਦੀ ਸਥਿਤੀ ਵਿਚਕਾਰ ਮੰਡਰਾਉਣ ਲੱਗਾ ਭਿਆਨਕ ਬੀਮਾਰੀਆਂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਉੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ 'ਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ, ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਗੁਰਦਾਸਪੁਰ: 323 ਪਿੰਡਾਂ ’ਚ ਤਬਾਹੀ ਮਚਾ ਚੁੱਕੀ ਹੱਦਾਂ ਤੋਂ ਬਾਹਰ ਹੋਈ ਰਾਵੀ, 187 ਪਿੰਡਾਂ ’ਚ ਠੱਪ ਬਿਜਲੀ ਸਪਲਾਈ
ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8