SGPC ਪ੍ਰਧਾਨ ਐਡ. ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿ. ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Saturday, Sep 27, 2025 - 06:11 PM (IST)

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ SGPC ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ। ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ, ਸਿਹਤਯਾਬੀ ਲਈ ਕੀਤੀ ਅਰਦਾਸ
ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ, ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵੱਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿੱਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਬਾਬਾ ਹਰਨੇਕ ਸਿੰਘ ਸਿਆੜ ਸਾਹਿਬ, ਪੀੜਤ ਪਰਿਵਾਰ ਦੇ ਮੈਂਬਰ ਜੈਮਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8