ਪੰਥਕ ਮਸਲਿਆਂ ''ਤੇ ਵਿਚਾਰ ਲਈ SGPC ਪ੍ਰਧਾਨ ਧਾਮੀ ਨੇ 9 ਦਸੰਬਰ ਨੂੰ ਸੱਦੀ ਮੀਟਿੰਗ

Friday, Dec 06, 2024 - 05:21 PM (IST)

ਪੰਥਕ ਮਸਲਿਆਂ ''ਤੇ ਵਿਚਾਰ ਲਈ SGPC ਪ੍ਰਧਾਨ ਧਾਮੀ ਨੇ 9 ਦਸੰਬਰ ਨੂੰ ਸੱਦੀ ਮੀਟਿੰਗ

ਅੰਮ੍ਰਿਤਸਰ- ਐੱਸ. ਜੀ. ਪੀ. ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 9 ਦਸੰਬਰ ਨੂੰ ਅੰਤ੍ਰਿਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਹੰਗਾਮੀ ਮੀਟਿੰਗ ਪੰਥਕ ਮਸਲਿਆਂ 'ਤੇ ਵਿਚਾਰ ਲਈ ਸੱਦੀ ਗਈ ਹੈ। ਦੱਸ ਦੇਈਏ ਬੀਤੇ ਕੁਝ ਦਿਨਾਂ ਤੋਂ ਐੱਸ. ਜੀ. ਪੀ. ਸੀ ਅੱਗੇ ਕਈ  ਚਲੰਤ ਮਸਲੇ ਖੜ੍ਹੇ ਕੀਤੇ ਗਏ ਹਨ, ਜਿਸ ਤੋਂ ਬਾਅਦ ਪ੍ਰਧਾਨ ਪ੍ਰਧਾਨ ਨੇ 9 ਦਸੰਬਰ ਯਾਨੀ ਸੋਮਵਾਰ ਨੂੰ ਅੰਤ੍ਰਿਗ ਕਮੇਟੀ ਦੀ ਮੀਟਿੰਗ ਸੱਦੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੀ ਡਿਊੜੀ 'ਚ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਅਹਿਮ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਧਾਮੀ ਆਪ ਮੀਟਿੰਗ ਕਰਨ ਲਈ ਜਥੇਦਾਰ ਸਾਹਿਬ ਦੇ ਦਫ਼ਤਰ ਪਹੁੰਚੇ ਹਨ। ਜਿਸ ਤੋਂ ਬਾਅਦ ਹੁਣ 9 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News