SGPC ਪ੍ਰਧਾਨ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਆਖੀ ਇਹ ਗੱਲ

Saturday, Jun 04, 2022 - 03:34 PM (IST)

SGPC ਪ੍ਰਧਾਨ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਆਖੀ ਇਹ ਗੱਲ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਜੂਨ 1984 ਦੇ ਹਮਲੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਕੀਤੀ। ਧਾਮੀ ਨੇ ਕਿਹਾ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। 

ਪੜ੍ਹੋ ਇਹ ਵੀ ਖ਼ਬਰ: ਕੁੜੀਆਂ ਤੋਂ ਐਕਟਿਵਾ ਖੋਹ ਰਹੇ ਸੀ ਲੁਟੇਰੇ, ਰੋਕਣ ’ਤੇ ਗੋਲੀ ਮਾਰ ਕੀਤਾ ਵਿਅਕਤੀ ਦਾ ਕਤਲ

ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੂੰ ਮਿਲੀ Z ਸੁਰੱਖਿਆ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਕਤ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਦੇਣ ’ਤੇ ਉਹ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਪੰਜਾਬ ਸਰਕਾਰ ਵਲੋਂ ਮੁੜ ਬਹਾਲ ਕੀਤੀ ਸੁਰੱਖਿਆ ਨੂੰ ਵੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਧਾਮੀ ਨੇ ਕਿਹਾ ਕਿ ਜਥੇਦਾਰ ਨੂੰ ਕਿਸੇ ਦਾ ਕਈ ਖ਼ਤਰਾ ਨਹੀਂ। ਸਾਡੇ ਜੂਝਾਰੂ ਉਨ੍ਹਾਂ ਦੇ ਨਾਲ ਹਮੇਸ਼ਾ ਰਹਿਣਗੇ। ਜਥੇਦਾਰ ਵਲੋਂ ਸੁਰੱਖਿਆ ਵਾਪਸ ਕਰਨ ’ਤੇ ਖ਼ੁਸ਼ ਹੋਣਾ ਚਾਹੀਦਾ ਹੈ, ਕਿਉਂਕਿ ਲੋਕ ਸੁਰੱਖਿਆ ਲੈਣਾ ਚਾਹੁੰਦੇ ਹਨ ਅਤੇ ਜਥੇਦਾਰ ਸਾਹਿਬ ਨੇ ਲੈਣ ਤੋਂ ਮਨਾਂ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਾਡੇ ਵਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਕਈ ਹੋਰ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨ ਲਈ ਅਸੀਂ ਪੱਤਰ ਭੇਜ ਚੁੱਕੇ ਹਾਂ, ਜਿਸ ਦਾ ਸਾਨੂੰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। 

ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)


 


author

rajwinder kaur

Content Editor

Related News