ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ PM ਮੋਦੀ ਪਾਸੋਂ ਮੰਗਿਆ ਸਮਾਂ
Thursday, Sep 01, 2022 - 05:19 PM (IST)

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਗਲੇਰੇ ਯਤਨਾਂ ਲਈ ਵੀ ਵਿਚਾਰ-ਵਟਾਂਦਰੇ ਦੇ ਰਾਹ ’ਤੇ ਹੈ ਅਤੇ ਭਲਕੇ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ