328 ਪਾਵਨ ਸਰੂਪਾਂ ਮਾਮਲਾ: SGPC ਰਿਕਾਰਡ ਦੇਣ ਲਈ ਤਿਆਰ, ਸਕੱਤਰ ਪ੍ਰਤਾਪ ਸਿੰਘ ਦਾ ਬਿਆਨ
Tuesday, Jan 27, 2026 - 06:37 PM (IST)
ਅੰਮ੍ਰਿਤਸਰ- 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਪੰਜਾਬ ਸਰਕਾਰ ਵੱਲੋਂ ਦਾਖਲ ਕੀਤੇ ਗਏ ਜਵਾਬ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਕੋਲ ਸਾਰਾ ਰਿਕਾਰਡ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਦੋਂ ਵੀ ਮੰਗੇ ਜਾਣਗੇ ਤਾਂ ਤੁਰੰਤ ਉਪਲਬਧ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ SIT ਵੱਲੋਂ ਜਿਹੜਾ ਵੀ ਰਿਕਾਰਡ ਮੰਗਿਆ ਗਿਆ ਸੀ, ਉਹ ਪਹਿਲਾਂ ਹੀ ਤਿਆਰ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਜੇਕਰ ਜਾਂਚ ਏਜੰਸੀ ਸਵੇਰੇ ਰਿਕਾਰਡ ਮੰਗਦੀ ਹੈ ਤਾਂ SGPC ਉਸੇ ਸਵੇਰੇ ਸਾਰੇ ਦਸਤਾਵੇਜ਼ ਦੇਣ ਲਈ ਤਿਆਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਉਨ੍ਹਾਂ ਨੇ ਇਹ ਵੀ ਕਿਹਾ ਕਿ SGPC ਤਾਂ ਰਿਕਾਰਡ ਦੇਣ ਲਈ ਬੈਠੀ ਹੈ, ਪਰ ਹੁਣ ਤੱਕ ਜਾਂਚ ਏਜੰਸੀ ਵੱਲੋਂ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ। ਪ੍ਰਤਾਪ ਸਿੰਘ ਅਨੁਸਾਰ ਫਿਲਹਾਲ ਕੋਈ ਵੀ ਦਸਤਾਵੇਜ਼ ਨਹੀਂ ਦਿੱਤਾ ਗਿਆ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ 'ਚ ਦਾਖਲ ਜਵਾਬ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਤੱਕ 328 ਪਾਵਨ ਸਰੂਪਾਂ ਨਾਲ ਸੰਬੰਧਿਤ ਕੋਈ ਵੀ ਲਿਖਤੀ ਰਿਕਾਰਡ ਉਪਲਬਧ ਨਹੀਂ ਕਰਵਾਇਆ ਗਿਆ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਸਿਰਫ਼ ਮੌਖਿਕ ਪੱਧਰ ‘ਤੇ ਮਿਲ ਰਿਹਾ ਹੈ, ਜਦਕਿ ਜਾਂਚ ਲਈ ਲੋੜੀਂਦੇ ਦਸਤਾਵੇਜ਼ ਹਜੇ ਤੱਕ ਨਹੀਂ ਮਿਲੇ। ਹਾਈਕੋਰਟ ਨੇ ਇਸ ਸੰਵੇਦਨਸ਼ੀਲ ਮਾਮਲੇ ਦੀ ਅਗਲੀ ਸੁਣਵਾਈ 30 ਜਨਵਰੀ ਲਈ ਨਿਯਤ ਕੀਤੀ ਹੈ। ਇਸ ਤੋਂ ਬਾਅਦ ਸਕੱਤਰ ਪ੍ਰਤਾਪ ਸਿੰਘ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
