ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ

Monday, Nov 06, 2023 - 04:40 PM (IST)

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨਿੰਦਾ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਡਿਊਟੀ ਤੋਂ ਆ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਂਦੀਪ ਸਿੰਘ ਨਾਲ ਕੁਝ ਲੋਕਾਂ ਵੱਲੋਂ ਦੁਰਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਭੰਨੀ ਗਈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਕੀਰਤਨੀਆਂ ਨਾਲ ਅਜਿਹਾ ਵਰਤਾਰਾ ਕਰਨਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਮੁਲਜ਼ਮ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਨਾ ਕਰੇ।

ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News