AI ਦੀ ਮਦਦ ਨਾਲ ਸਿੱਖ ਧਰਮ ਖਿਲਾਫ ਨਿੰਦਣਯੋਗ ਸਰਗਰਮੀਆਂ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

Tuesday, Sep 30, 2025 - 11:07 AM (IST)

AI ਦੀ ਮਦਦ ਨਾਲ ਸਿੱਖ ਧਰਮ ਖਿਲਾਫ ਨਿੰਦਣਯੋਗ ਸਰਗਰਮੀਆਂ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ (ਸਰਬਜੀਤ)- ਏ. ਆਈ. ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ’ਤੇ ਹਮਲੇ, ਅਸੰਭਵ ਸਮਝੀਆਂ ਜਾਣ ਵਾਲੀਆਂ ਗੱਲਾਂ ਵੀ ਸੰਭਵ ਹੋ ਚੁੱਕੀਆਂ ਹਨ। ਜੇਕਰ ਇਹ ਤਕਨੀਕ ਮਨੁੱਖਤਾ ਦੀ ਭਲਾਈ ਲਈ ਵਰਤੀ ਜਾਵੇ ਤਾਂ ਇਹ ਸਮੁੱਚੇ ਵਿਸ਼ਵ ਲਈ ਉਪਕਾਰਕ ਸਾਬਤ ਹੋ ਸਕਦੀ ਹੈ ਪਰ ਦੁੱਖ ਦੀ ਗੱਲ ਇਹ ਹੈ ਕਿ ਇਸੇ ਤਕਨੀਕ ਦੀ ਦੁਰਵਰਤੋਂ ਕਰ ਕੇ ਕੁਝ ਸ਼ਰਾਰਤੀ ਅਨਸਰ ਮਨੁੱਖਤਾ ਅਤੇ ਧਾਰਮਿਕ ਆਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...

ਪਿਛਲੇ ਕੁਝ ਦਿਨਾਂ ਤੋਂ ਸਮਾਜਿਕ ਮੀਡੀਆ ’ਤੇ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ, ਮਰਿਆਦਾਵਾਂ ਅਤੇ ਰਹਿਤ ਰੀਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਨਕਲੀ, ਬੇਆਧਾਰ ਅਤੇ ਨਿੰਦਾਯੋਗ ਸਮੱਗਰੀ ਵਾਇਰਲ ਕੀਤੀ ਜਾ ਰਹੀ ਹੈ। ਇਨ੍ਹਾਂ ਹਰਕਤਾਂ ਵਿਚ ਕਈ ਵਾਰ ਏ. ਆਈ. ਦੀ ਮਦਦ ਨਾਲ ਤਸਵੀਰਾਂ ਅਤੇ ਵੀਡੀਓਜ਼ ਨੂੰ ਢਾਹ ਕੇ ਸੱਚਾਈ ਤੋਂ ਪਰੇ ਪੇਸ਼ ਕੀਤਾ ਗਿਆ ਹੈ। ਇਹ ਨਾ ਸਿਰਫ ਸਿੱਖ ਭਾਵਨਾਵਾਂ ਲਈ ਠੇਸਦਾਇਕ ਹੈ, ਸਗੋਂ ਮਨੁੱਖਤਾ ਦੀ ਆਮ ਆਸਥਾ ’ਤੇ ਵੀ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ

ਇਨ੍ਹਾਂ ਗੰਭੀਰ ਮਾਮਲਿਆਂ ’ਤੇ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਨੂੰ ਆਗਾਂਹ ਕੀਤਾ ਗਿਆ ਹੈ ਕਿ ਅਜਿਹੀਆਂ ਸ਼ਰਾਰਤੀ ਕੌਮ ਵਿਵਾਦ ਪੈਦਾ ਕਰਨ ਵਾਲੀਆਂ ਸਰਗਰਮੀਆਂ ’ਤੇ ਤੁਰੰਤ ਰੋਕ ਲਾਈ ਜਾਵੇ ਅਤੇ ਇਨ੍ਹਾਂ ਦੇ ਨਾਲ਼ ਜੁੜੇ ਲੋਕਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ-ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੀ ਕਿਹਾ ਇਹ ਹਮਲੇ ਸਿਰਫ ਸਿੱਖ ਧਰਮ ਨਹੀਂ ਸਗੋਂ ਆਮ ਧਾਰਮਿਕ ਨੈਤਿਕਤਾਵਾਂ ’ਤੇ ਹਮਲਾ ਕਰਾਰ ਦਿੰਦਿਆਂ, ਤਕਨੀਕ ਦੀ ਅਜਿਹੀ ਦੁਰਵਰਤੋਂ ਦੀ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ-3 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਇਸ ਜ਼ਿਲ੍ਹੇ ਨੂੰ ਦੇਣਗੇ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News