ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ
Monday, Apr 06, 2026 - 11:52 AM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ, ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
