ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ: ਐਡਵੋਕੇਟ ਧਾ

Thursday, Jul 09, 2026 - 05:01 PM (IST)

ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ: ਐਡਵੋਕੇਟ ਧਾ

ਅੰਮ੍ਰਿਤਸਰ (ਸਰਬਜੀਤ)- ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜਵਾਨਾਂ ਨਾਲ ਹੋਏ ਪੁਲਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਉਨ੍ਹਾਂ ਕਿਹਾ ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜ਼ਾਹਿਰ ਕੀਤਾ ਹੈ। ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜ਼ਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News