ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੰਭਾਲ ਲਈ SGPC ਲਿਖੇਗੀ ਪੱਤਰ: ਭਾਈ ਗਰੇਵਾਲ

Friday, Jul 28, 2023 - 06:25 PM (IST)

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੰਭਾਲ ਲਈ SGPC ਲਿਖੇਗੀ ਪੱਤਰ: ਭਾਈ ਗਰੇਵਾਲ

ਅੰਮ੍ਰਿਤਸਰ (ਸਰਬਜੀਤ)- ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਭਾਈ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾ ਪੜ੍ਹੀ ਕੀਤੀ ਜਾਵੇ।

ਇਹ ਵੀ ਪੜ੍ਹੋ-  ਹੜ੍ਹ ਕਾਰਨ ਟੁੱਟਿਆ ਜਲੰਧਰ ਦੇ ਪਿੰਡ ਵਾਸੀਆਂ ਦਾ ਧੀਆਂ ਨੂੰ ਵਿਆਹੁਣ ਦਾ ਸੁਫ਼ਨਾ

ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ। ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਲਿਖਾ-ਪੜੀ ਕੀਤੀ ਜਾਵੇਗੀ। ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ, ਪਰ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ।

ਇਹ ਵੀ ਪੜ੍ਹੋ- ਸਾਵਧਾਨ ! ਬੈਕਟੀਰੀਆ ਦੇ ਰਿਹੈ ਇਨਫੈਕਸ਼ਨ, ਬੱਚਿਆਂ ਤੇ ਬਜ਼ੁਰਗਾਂ ਨੂੰ ਵਾਇਰਸ ਵੱਧ ਲੈ ਰਿਹੈ ਆਪਣੀ ਜਕੜ ’ਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News