ਸਰਬ ਭਾਰਤ ਨੌਜਵਾਨ ਸਭਾ ਨੇ ਸ਼ਹੀਦ ਸੁਖਦੇਵ ਦਾ ਜਨਮ ਦਿਹਾੜਾ ਮਨਾਇਆ

05/15/2020 5:38:08 PM

ਵਲਟੋਹਾ (ਗੁਰਮੀਤ)— ਸਰਬ ਭਾਰਤ ਨੌਜਵਾਨ ਸਭਾ ਵੱਲੋਂ ਸ਼ਹੀਦ ਸੁਖਦੇਵ ਜੀ ਦਾ ਜਨਮ ਦਿਹਾੜਾ ਮਨਾਉਂਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸਭਾ ਦੇ ਜ਼ਿਲਾ ਪ੍ਰਧਾਨ ਵਿਸ਼ਾਲਦੀਪ ਸਿੰਘ ਵਲਟੋਹਾ ਅਤੇ ਖਜਾਨਚੀ ਗੁਰਪ੍ਰਤਾਪ ਸਿੰਘ ਵਲਟੋਹਾ ਨੇ ਜਥੇਬੰਦੀ ਵੱਲੋਂ ਸਭ ਨੂੰ ਮੁਬਾਰਕਾਂ ਦਿੱਤੀਆਂ ਅਤੇ ਸ਼ਹੀਦ ਸੁਖਦੇਵ ਦੇ ਸਾਡੇ ਇਤਿਹਾਸ 'ਚ ਵੱਡਮੁੱਲੇ ਯੋਗਦਾਨ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਜਾਨ ਕੁਰਬਾਨ ਕਰ ਦਿੱਤੀ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਵੱਲੋਂ ਚੁਣੇ ਹੋਏ ਰਾਜਨੀਤਿਕ ਰਾਹ 'ਤੇ ਚੱਲਦਿਆਂ ਉਨਾਂ ਦੇ ਸਾਡੇ ਸਮਾਜ ਲਈ ਦੇਖੇ ਹੋਏ ਸੁਪਨਿਆਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰੀਏ।

ਇਹ ਵੀ ਪੜ੍ਹੋ: ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ (ਵੀਡੀਓ)

ਦੇਸ਼ ਦੇ ਨੌਜਵਾਨ ਅੱਜ ਬੇਰੁਜ਼ਗਾਰ ਹਨ, ਮਜ਼ਦੂਰ ਹਜ਼ਾਰਾਂ ਕਿਲੋਮੀਟਰ ਪੈਦਲ ਚੱਲ ਕੇ ਘਰਾਂ ਨੂੰ ਜਾ ਰਹੇ ਹਨ ਅਤੇ ਸਰਕਾਰਾਂ ਉਨ੍ਹਾਂ ਦੀ ਸਾਰ ਲੈਣ ਦੀ ਜਗ੍ਹਾ ਕਈ ਸੂਬਿਆਂ 'ਚ ਮਜ਼ਦੂਰ ਕਾਨੂੰਨ ਖਤਮ ਕਰਕੇ ਉਨ੍ਹਾਂ ਦੇ ਸ਼ੋਸ਼ਣ ਦਾ ਰਾਹ ਪੱਧਰਾ ਕਰ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਬੇਰੋਜ਼ਗਾਰੀ ਦੇ ਖਾਤਮੇ ਲਈ ਰੋਜ਼ਗਾਰ ਦੀ ਗਾਰੰਟੀ ਕਰਦਾ ਕਾਨੂੰਨ ''ਬਨੇਗਾ'' ਬਣਾਇਆ ਜਾਵੇ, ਜਿਸ ਤਹਿਤ ਹਰ ਬੇਰੋਜ਼ਗਾਰ ਨੂੰ ਉਸ ਦੀ ਯੋਗਤਾ ਅਨੁਸਾਰ ਕੰਮ ਅਤੇ ਕੰਮ ਅਨੁਸਾਰ ਤਨਖਾਹ ਦੀ ਗਾਰੰਟੀ ਹੋਵੇ, ਕੰਮ ਨਾ ਮਿਲਣ 'ਤੇ ਕੰਮ ਇੰਤਜ਼ਾਰ ਭੱਤਾ ਦਿੱਤਾ ਜਾਵੇ। ਮਜ਼ਦੂਰ ਕਾਨੂੰਨ ਖਤਮ ਕਰਨ ਦੀ ਥਾਂ ਕੰਮ ਦਿਹਾੜੀ ਨੂੰ ਘਟਾ ਕੇ 6 ਘੰਟੇ ਕੀਤਾ ਜਾਵੇ, ਜਿਸ ਨਾਲ ਬੇਰੁਜਗਾਰੀ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ। ਇਸ ਮੌਕੇ ਗੁਰਵੇਲ ਸਿੰਘ, ਗੁਰਲਾਲ ਸਿੰਘ, ਗੁਰਪ੍ਰਤਾਪ ਸਿੰਘ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ:   ਫਗਵਾੜਾ ''ਚ ਵੱਡੀ ਵਾਰਦਾਤ, ਬਜ਼ੁਰਗ ਦੇ ਸਿਰ ''ਚ ਰਾਡ ਮਾਰ ਕੇ ਕੀਤਾ ਕਤਲ


shivani attri

Content Editor

Related News